Sunday, February 23, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

National

ਸੋਨੀਆ ਗਾਂਧੀ ਨੇ ਕੈਬਨਿਟ ਫੇਰਬਦਲ ਨੂੰ ਲੈ ਕੇ ਕੈਪਟਨ ਨੂੰ ਦਿੱਤੀ ਹਰੀ ਝੰਡੀ, ਛੇਤੀ ਹੋ ਸਕਦੈ ਐਲਾਨ

August 11, 2021 12:52 PM

ਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਕਰੀਬ ਇਕ ਘੰਟੇ ਤੱਕ ਚੱਲੀ ਇਸ ਬੈਠਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹੇ। ਕਿਹਾ ਜਾ ਰਿਹਾ ਹੈ ਕਿ ਬੈਠਕ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਮੰਥਨ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਮੰਤਰੀ ਮੰਡਲ ਫੇਰਬਦਲ ’ਤੇ ਵੀ ਚਰਚਾ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੰਤਰੀ ਮੰਡਲ ’ਚ ਫੇਰਬਦਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪਰਤਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਤਾਰੀਖ਼ ਦਾ ਐਲਾਨ ਕਰ ਸਕਦੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਨੇ ਵੀ ਕਿਹਾ ਕਿ ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਦਲਿਤ ਵਰਗ ਨੂੰ ਤਰਜਮਾਨੀ ਦੇਣ ’ਤੇ ਚਰਚਾ ਕੀਤੀ ਹੈ। ਇਸ ’ਤੇ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ। ਕਿਹਾ ਜਾ ਰਿਹਾ ਹੈ ਕਿ 15 ਅਗਸਤ ਤੋਂ ਬਾਅਦ ਮੰਤਰੀ ਮੰਡਲ ਵਿਚ ਬਦਲਾਅ ਕੀਤਾ ਜਾ ਸਕਦਾ ਹੈ।

Have something to say? Post your comment