ਇਟਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਚਾਰਟਰਡ ਫਲਾਈਟ ਤੋਂ ਉਤਰਨ ਵਾਲੇ 13 ਕੋਰੋਨਾ ਪਾਜੀਟਿਵ ਯਾਤਰੀ ਹਸਪਤਾਲ ਤੋਂ ਫਰਾਰ ਹੋ ਗਏ ਹਨ| ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰੇ ਲੋਕ ਸਿਹਤ ਅਧਿਕਾਰੀਆਂ ਨੂੰ ਗੁੰਮਰਾਹ ਕਰਕੇ ਚਲੇ ਗਏ| ਮਿਲਾਨ ਤੋਂ ਇਸ ਜਹਾਜ ‘ਚ ਆਉਣ ਵਾਲੇ 179 ਯਾਤਰੀਆਂ ‘ਚੋਂ ਵੀਰਵਾਰ ਸਵੇਰੇ 125 ਯਾਤਰੀ ਕੋਰੋਨਾ ਪਾਜੀਟਿਵ ਪਾਏ ਗਏ| ਜਿਸ ਤੋਂ ਬਾਅਦ ਇਨ੍ਹਾਂ ਨੂੰ ਅੰਮ੍ਰਿਤਸਰ ਦੇ ਹੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ|
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖੇੜਾ ਨੇ ਦੱਸਿਆ ਕਿ ਅਸੀਂ ਭਗੌੜੇ ਯਾਤਰੀਆਂ ਦੇ ਪਾਸਪੋਰਟ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਾਂਗੇ| ਉਨ੍ਹਾਂ ਕਿਹਾ, ‘ਜੇਕਰ ਇਹ ਸਾਰੇ ਲੋਕ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਦੀਆਂ ਤਸਵੀਰਾਂ ਅਖਬਾਰ ‘ਚ ਛਪਵਾਈਆਂ ਜਾਣਗੀਆਂ ਅਤੇ ਨਾਲ ਹੀ ਉਨ੍ਹਾਂ ਖਿਲਾਫ ਮਹਾਮਾਰੀ ਐਕਟ ਅਤੇ ਡਿਜਾਸਟਰ ਮੈਨੇਜਮੈਂਟ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ
ਜਾਵੇਗੀ|’