Monday, February 24, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

National

ਚੰਡੀਗੜ੍ਹ ਦੇ ਮੁਲਾਜਮਾਂ ਹੁਣ ਕੇਂਦਰ ਦੇ ਨਿਯਮਾਂ ਹੇਠ ਕਰਨਗੇ ਨੌਕਰੀ

March 28, 2022 05:16 AM

ਚੰਡੀਗੜ੍ਹ, 27 ਮਾਰਚ (ਬਿੳੂਰੋ)- ਚੰਡੀਗੜ੍ਹ ਦੇ ਮੁਲਾਜਮਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ| ਹੁਣ ਮੁਲਾਜਮ ਕੇਂਦਰ ਦੇ ਨਿਯਮਾਂ ਹੇਠ ਨੌਕਰੀ ਕਰਨਗੇ
ਕਿਉਂਕਿ ਹੁਣ ਚੰਡੀਗੜ੍ਹ ‘ਚ ਸੈਂਟਰਲ ਸਰਵਿਸ ਰੂਲ ਲਾਗੂ ਹੋਣਗੇ| ਯਾਨੀ ਕਿ ਹੁਣ 58 ਨਹੀਂ 60 ਸਾਲ ਦੀ ਉਮਰ ‘ਚ ਮੁਲਾਜਮ ਰਿਟਾਇਰ ਹੋਣਗੇ| ਦਸ ਦਈਏ ਕਿ
ਹੁਣ ਤੱਕ ਚੰਡੀਗੜ੍ਹ ‘ਚ ਪੰਜਾਬ ਸਰਵਿਸ ਰੂਲ ਲਾਗੂ ਸੀ ਅਤੇ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ| ਦੱਸਿਆ ਜਾ ਰਿਹਾ ਕਿ ਇਸ
ਬਾਰੇ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ|

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ| ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜਰ ਸਨ| ਸਟੇਜ ‘ਤੇ ਆਪਣੇ ਭਾਸ਼ਣ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਉਹ ਲੰਬੇ ਸਮੇਂ ਬਾਅਦ ਸਿਟੀ ਬਿਊਟੀਫੁੱਲ ‘ਚ ਆਏ ਹਨ| ਇੱਥੇ ਆ ਕੇ ਚੰਗਾ ਲੱਗਿਆ| ਉਨ੍ਹਾਂ ਨਗਰ ਨਿਗਮ ਵਿੱਚ ਇੱਕ ਵਾਰ ਫਿਰ ਭਾਜਪਾ ਨੂੰ ਜਿਤਾਉਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ| ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਸ਼ੁਰੂ ਕੀਤੇ ਗਏ ਇਨ੍ਹਾਂ ਨਵੇਂ ਪ੍ਰਾਜੈਕਟਾਂ ਵਿੱਚ ਕਈ ਜਨਤਕ ਸਹੂਲਤਾਂ ਸਾਮਲ ਕੀਤੀਆਂ ਗਈਆਂ ਹਨ| ਅਮਿਤ ਸ਼ਾਹ ਨੇ ਸਵੇਰੇ ਸੈਕਟਰ 9 ਵਿੱਚ ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਨਵੇਂ ਬਣੇ ਭਵਨ ਦਾ ਉਦਘਾਟਨ ਕੀਤਾ| ਬਾਅਦ ’ਚ ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ| ਇਹ ਲਗਪਗ 274 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ| ਇਸ ਪ੍ਰਾਜੈਕਟ ਨਾਲ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸਮਾਰਟ ਸਿਸਟਮ ਪ੍ਰਣਾਲੀ ਨਾਲ ਜੋੜਿਆ ਜਾਵੇਗਾ| ਇਸ ਵਿਵਸਥਾ ਅਧੀਨ ਸ਼ਹਿਰ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਨਾਲ ਅਪਰਾਧੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਨਜ਼ਰ ਰੱਖੀ ਜਾ ਸਕੇਗੀ| ਇਸ ਦੇ ਨਾਲ ਹੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਆਨਲਾਈਨ
ਚਲਾਨ ਵੀ ਭੇਜੇ ਜਾਣਗੇ| ਇਹ ਕੈਮਰੇ ਰਾਤ ਵੇਲੇ ਵੀ ਸਪਸ਼ਟ ਤਸਵੀਰ ਲੈਣ ਦੀ ਤਕਨੀਕ ਨਾਲ ਲੈਸ ਹਨ ਤੇ ਮੀਂਹ ਅਤੇ ਧੁੰਦ ਵਿੱਚ ਵੀ ਫੁਟੇਜ ਦੇ ਮਿਆਰ ‘ਤੇ ਕੋਈਫਰਕ ਨਹੀਂ ਪਏਗਾ| ਅਮਿਤ ਸ਼ਾਹ ਵੱਲੋਂ ਦੁਪਹਿਰ ਵੇਲੇ ਸੈਕਟਰ 17 ਵਿੱਚ ਤਿਆਰ ਅਰਬਨ ਪਾਰਕ ਸਮੇਤ ਹੋਰਨਾਂ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ|

 

 

Have something to say? Post your comment