Monday, February 24, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

National

ਪਟਿਆਲੇ ਭਿੜੀਆਂ ਦੋ ਧਿਰਾਂ, ਡੀਸੀ ਨੇ ਕਰਫਿਊ ਦੇ ਦਿੱਤੇ ਨਿਰਦੇਸ਼

April 30, 2022 11:11 AM

ਪਟਿਆਲਾ, 29 ਅਪੈ੍ਰਲ (ਏਜੰਸੀ)- ਪਟਿਆਲਾ ਵਿੱਚ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਨਾਲ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਹੈ| ਹਾਲਾਂਕਿ ਪੁਲਿਸ ਵੱਲੋਂ ਸਥਿਤੀ ‘ਤੇ ਕਾਬੂ ਪਾ ਲਿਆ ਗਿਆ ਪਰ ਸੀਐੱਮ ਭਗਵੰਤ ਮਾਨ ਵੱਲੋਂ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ| ਇਸ ਘਟਨਾ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ| ਜਿਸ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ| ਦਸ ਦਈਏ ਕਿ ਇਸ ਮੀਟਿੰਗ ਤੋਂ ਪਹਿਲਾਂ ਜਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਹੈ ਜੋ ਕਿ ਸਾਮ 7
ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ ਇਸ ਦੇ
ਨਾਲ ਹੀ ਪੂਰੇ ਜਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ
ਹੈ|
ਦੱਸ ਦਈਏ ਕਿ ਅੱਜ ਪਟਿਆਲਾ ਵਿੱਚ ਹਿੰਦੂ ਸੰਗਠਨਾਂ
ਵੱਲੋਂ ਖਾਲਿਸਤਾਨ ਪੱਖੀਆਂ ਦੇ ਵਿਰੋਧ ਦਾ ਐਲਾਨ ਕੀਤਾ ਸੀ
ਜਿਸ ਮਗਰੋਂ ਸਿੱਖ ਜਥੇਬੰਦੀਆਂ ਦੇ ਮੈਂਬਰ ਵੀ ਇਕੱਠੇ ਹੋ ਗਏ|
ਇਸ ਨੂੰ ਲੈ ਕੇ ਹਾਲਾਤ ਤਣਾਅਪੂਰਨ ਹੋ ਗਏ| ਪੁਲਿਸ ਵੱਲੋਂ
ਟਕਰਾਅ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਦੇ ਮੈਂਬਰ ਨੂੰ
ਰੋਕਿਆ ਗਿਆ| ਇਸ ਦੌਰਾਨ ਖਿੱਚ-ਧੂਹ ਵੀ ਹੋਈ| ਮਾਹੌਲ
ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਪੱਥਰਬਾਜੀ
ਵੀ ਹੋਈ| ਇਸ ਦੌਰਾਨ ਐਸਐਚਓ ਦੇ ਹੱਥ ’ਤੇ ਸੱਟ ਲੱਗ
ਗਈ| ਇਸ ਤੋਂ ਬਾਅਦ ਐਸਐਸਪੀ ਨੇ ਸਥਿਤੀ ਨੂੰ ਸੰਭਾਲਣ
ਲਈ ਹਵਾ ਵਿੱਚ ਫਾਇਰਿੰਗ ਕੀਤੀ|
ਜਿੱਥੇ ਖ਼ਾਲਿਸਤਾਨ ਖਿਲਾਫ਼ ਸ਼ਿਵ ਸੈਨਾ ਬਾਲ ਠਾਕਰੇ
ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ
ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ
ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ
ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ,
ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ
ਅਤੇ ਨਿਹੰਗ ਸਿੰਘ ਵੀ ਪੁੱਜੇ ਹੋਏ ਹਨ| ਸਿੱਖ ਜਥੇਬੰਦੀਆਂ ਤੇ
ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਇਕੱਠੀਆਂ
ਹੋਈਆਂ| ਹਿੰਦੂ ਜਥੇਬੰਦੀਆਂ ਪਹਿਲਾਂ ਕਾਲੀ ਮਾਤਾ ਮੰਦਰ ਵਿਖੇ
ਇਕੱਠੀਆਂ ਹੋਈਆਂ ਤੇ ਫਿਰ ਉਨ੍ਹਾਂ ਨੇ ਸ਼ਹਿਰ ਵਿੱਚ ਮਾਰਚ
ਕਰਨ ਦੀ ਕੋਸ਼ਿਸ਼ ਕੀਤੀ| ਪੁਲਿਸ ਦਾ ਦਾਅਵਾ ਹੈ ਕਿ ਹਾਲਾਤ
ਕਾਬੂ ਵਿੱਚ ਹਨ| ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ
ਇਹ ਘਟਨਾ ਬਹੁਤ ਹੀ ਮੰਦਭਾਗੀ ਹੈ| ਮੈਂ ਡੀਜੀਪੀ ਨਾਲ ਗੱਲ
ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ|

Have something to say? Post your comment