ਚੰਡੀਗੜ੍ਹ, 3 ਮਈ (ਏਜੰਸੀ)- ਸੂਬੇ ਦੀ ਅਮਨਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ
ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਹੈ ਪਰ ਨਫਰਤ ਦੇ ਬੀਜ ਨਹੀਂ| ਸੂਬੇ ਦੇ ਲੋਕਾਂ ਵਿੱਚ ਮਜਬੂਤ ਸਮਾਜਿਕ ਸਾਂਝ ਨੂੰ ਕਮਜੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਸਰਕਾਰ ਬਖਸ਼ੇਗੀ ਨਹੀਂ| ਈਦ-ਉਲ-ਫਿਤਰ ਦੇ ਸ਼ੁਭ ਮੌਕੇ ‘ਤੇ ਸਥਾਨਕ
ਈਦਗਾਹ ਵਿਖੇ ਨਮਾਜ ਅਦਾ ਕਰਨ ਮੌਕੇ ਸ਼ਿਰਕਤ ਕਰਨ ਤੋਂ ਬਾਅਦ ਭਰਵੇਂ ਇਕੱਠ ਨੂੰ ਸੰਬੋਧਨ
ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਈਦ ਇਕ ਅਜਿਹਾ ਤਿਉਹਾਰ ਹੈ ਜੋ ਸਾਨੂੰ ਦੂਜਿਆਂ ਦੇ ਦੁੱਖਸੁੱਖ ਦਾ ਅਹਿਸਾਸ ਕਰਵਾਉਂਦਾ ਹੈ ਅਤੇ ਇਹ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ|
ਮਲੇਰਕੋਟਲਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ
ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ
ਕਿਹਾ ਕਿ ਨਵੇਂ ਬਣੇ ਜਿਲ੍ਹੇ ਵਿੱਚ ਲੋੜੀਂਦੇ
ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕਸਰ
ਬਾਕੀ ਨਹੀਂ ਛੱਡੀ ਜਾਵੇਗੀ| ਉਨ੍ਹਾਂ ਕਿਹਾ ਕਿ
ਪਿਛਲੀ ਸਰਕਾਰ ਨੇ ਮਾਲੇਰਕੋਟਲਾ ਨੂੰ ਸਿਰਫ ਜਿਲ੍ਹੇ
ਦਾ ਦਰਜਾ ਦਿੱਤਾ ਸੀ ਪਰ ਇਸ ਨੂੰ ਸਹੀ ਅਰਥਾਂ
ਵਿੱਚ ਜਿਲ੍ਹਾ ਬਣਾਉਣ ਲਈ ਹਾਲੇ ਬਹੁਤ ਕੁਝ
ਕੀਤਾ ਜਾਣਾ ਬਾਕੀ ਹੈ| ਉਨ੍ਹਾਂ ਕਿਹਾ ਕਿ ਉਹ
ਮਾਲੇਰਕੋਟਲਾ ਦੀਆਂ ਲੋੜਾਂ ਤੋਂ ਭਲੀ-ਭਾਂਤ ਜਾਣੂ
ਹਨ ਅਤੇ ਜਿਲ੍ਹੇ ਵਿੱਚ ਸਿੱਖਿਆ ਤੇ ਸਿਹਤ ਦੇ
ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ
ਜਾਵੇਗੀ| ਸਥਾਨਕ ਵਿਧਾਇਕ ਮੁਹੰਮਦ ਜਮੀਲ ਉਰ
ਰਹਿਮਾਨ ਵੱਲੋਂ ਉਠਾਈਆਂ ਮੰਗਾਂ ਨੂੰ ਮੰਨਦੇ ਹੋਏ
ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਇਸ
ਇਤਿਹਾਸਕ ਸ਼ਹਿਰ ਨੂੰ ਉਦੋਂ ਤੱਕ ਫੰਡਾਂ ਦੀ ਕੋਈ
ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜਦੋਂ ਤੱਕ
ਸਮੁੱਚੇ ਵਿਕਾਸ ਕਾਰਜ ਇਸ ਦੇ ਵਸਨੀਕਾਂ ਦੀ
ਤਸੱਲੀ ਅਨੁਸਾਰ ਮੁਕੰਮਲ ਨਹੀਂ ਹੋ ਜਾਂਦੇ|
ਸੂਬੇ ਦੀ ਗੁਆਚੀ ਸ਼ਾਨ ਨੂੰ ਮੁੜ ਹਾਸਲ ਕਰਨ
ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ
ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ
ਲੋਕਾਂ ਨੇ 46 ਦਿਨਾਂ ਦੌਰਾਨ ਨੌਜਵਾਨਾਂ ਲਈ
ਰੁਜਗਾਰ ਦੇ ਵੱਡੇ ਮੌਕੇ ਪੈਦਾ ਕਰਨ ਦੇ ਨਾਲ-ਨਾਲ
ਸਾਫ-ਸੁਥਰਾ ਅਤੇ ਪਾਰਦਰਸੀ ਪ੍ਰਸਾਸਨ ਮੁਹੱਈਆ
ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੀਆਂ
ਪਹਿਲਕਦਮੀਆਂ ਨੂੰ ਦੇਖਿਆ ਹੈ| ਇਸ ਦੌਰਾਨ ਜਿੱਥੇ
ਭ੍ਰਿਸ਼ਟਾਚਾਰ ਦਾ ਖਾਤਮਾ ਹੋਇਆ ਹੈ, ਉੱਥੇ ਹੀ
ਸਰਕਾਰੀ ਜਮੀਨਾਂ ਨੂੰ ਨਜਾਇਜ ਕਬਜਿਆਂ ਤੋਂ ਮੁਕਤ
ਕਰਵਾਉਣ ਲਈ ਸਫਲ ਮੁਹਿੰਮ ਚਲਾਈ ਗਈ ਹੈ|
ਆਪ ਸਰਕਾਰ ਨੂੰ ਕਾਰਗੁਜਾਰੀ ਲਈ ਲੋਕਾਂ ਨੂੰ ਕੁਝ
ਹੋਰ ਸਮਾਂ ਦੇਣ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ
ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ
ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਦੀ
ਕੈਬਨਿਟ ਨੇ ਪਹਿਲਾਂ ਹੀ ਵੱਖ-ਵੱਖ ਸਰਕਾਰੀ
ਵਿਭਾਗਾਂ ਵਿੱਚ ਖਾਲੀ ਪਈਆਂ 26,454
ਅਸਾਮੀਆਂ ਭਰਨ ਲਈ ਵੱਡੇ ਪੱਧਰ ‘ਤੇ ਭਰਤੀ
ਮੁਹਿੰਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ| ਉਹਨਾਂ ਕਿਹਾ
ਕਿ ਪੰਜਾਬ ਕੈਬਨਿਟ ਨੇ ਸਾਬਕਾ ਵਿਧਾਇਕਾਂ ਨੂੰ
ਸਿਰਫ ਇੱਕ ਹੀ ਪੈਨਸ਼ਨ ਦੇਣ ਲਈ ਐਕਟ ਵਿੱਚ
ਸੋਧ ਕਰਨ ਦੀ ਮਨਜੂਰੀ ਦਿੱਤੀ| ਉਨ੍ਹਾਂ ਕਿਹਾ ਕਿ
‘ਆਪ’ ਸਰਕਾਰ ਸਰਕਾਰੀ ਖਜਾਨੇ ਵਿੱਚੋਂ ਇੱਕਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਣ ਲਈ
ਵਚਨਬੱਧ ਹੈ| ਪਿਛਲੀਆਂ ਸਰਕਾਰਾਂ ਵੱਲੋਂ ਆਪਣੇ
ਸਿਆਸੀ ਵਿਰੋਧੀਆਂ ਵਿਰੁੱਧ ਝੂਠੇ ਕੇਸ ਦਰਜ ਕਰਨ
ਦੀ ਰਵਾਇਤ ਨੂੰ ਤੋੜਨ ਦਾ ਭਰੋਸਾ ਦਿੰਦਿਆਂ ਮੁੱਖ
ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ
ਵਸੀਲਿਆਂ ਨੂੰ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ
ਕੁਝ ਨਹੀਂ ਕੀਤਾ| ਉਹਨਾਂ ਕਿਹਾ, ਇਹ ਲੋਕ ਕਈ
ਸਾਲਾਂ ਤੋਂ ਰਾਜ ਨੂੰ ਲੁੱਟਣ ਤੋਂ ਬਾਅਦ ਵੀ ਸੰਤੁਸ਼ਟ
ਨਹੀਂ ਹਨ| ਪਰ ਹੁਣ ਲੋਕਾਂ ਦੀ ਆਪਣੀ ਸਰਕਾਰ ਹੈ|
ਲੁਟੇਰਿਆਂ ਤੋਂ ਵਿਆਜ ਸਮੇਤ ਪੈਸੇ ਵਾਪਿਸ ਲਏ
ਜਾਣਗੇ| ਇਸ ਤੋਂ ਪਹਿਲਾਂ ਮਲੇਰਕੋਟਲਾ ਦੇ
ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁੱਖ
ਮੰਤਰੀ ਦਾ ਸਵਾਗਤ ਕੀਤਾ ਅਤੇ ਜਿਲ੍ਹਾ
ਮਾਲੇਰਕੋਟਲਾ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ
ਰਹੀਆਂ ਮੰਗਾਂ ਨੂੰ ਮੁੱਖ ਮੰਤਰੀ ਸਾਹਮਣੇ ਰੱਖਿਆ|