Monday, February 24, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

National

ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ‘ਤੇ ਕਿਡਨੈਪਿੰਗ ਦਾ ਮਾਮਲਾ ਕੀਤਾ ਦਰਜ

May 07, 2022 06:27 AM

ਨਵੀਂ ਦਿੱਲੀ, 6 ਮਈ (ਏਜੰਸੀ)- ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ| ਭਾਜਪਾ ਆਗੂ ਤਜਿੰਦਰ ਬੱਗਾ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਕਿਡਨੈਪਿੰਗ ਦਾ ਕੇਸ ਦਰਜ ਕੀਤਾ ਹੈ| ਇਹ ਕੇਸ ਤਜਿੰਦਰ ਦੇ ਪਿਤਾ ਨੇ ਦਿੱਲੀ ਦੇ ਜਨਕਪੁਰੀ ਥਾਣੇ ਵਿੱਚ ਕਰਵਾਇਆ ਹੈ| ਬੱਗਾ ਦੀ ਗ੍ਰਿਫਤਾਰੀ ਉਤੇ ਭਾਜਪਾ ਵਰਕਰਾਂ ਭੜਕ ਗਏ ਹਨ ਤੇ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ| ਪੰਜਾਬ ਪੁਲਿਸ ‘ਤੇ ਕਿਡਨੈਪਿੰਗ ਦਾਮਾਮਲਾ ਦਰਜ ਕੀਤਾ ਗਿਆ ਹੈ| ਇਨ੍ਹਾਂ ਸਭ ਦੇ ਦਰਮਿਆਨ ਤਜਿੰਦਰਪਾਲ ਸਿੰਘ ਦੇ ਪਿਤਾ ਨੇ ਪੰਜਾਬ ਪੁਲਿਸ ‘ਤੇ ਵੱਡੇ ਇਲਜ਼ਾਮ ਲਗਾਏ ਹਨ| ਉਨ੍ਹਾਂ ਦਾ ਕਹਿਣਾ ਹੈ
ਪੰਜਾਬ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ
ਹੈ| ਪਹਿਲਾਂ ਤੋਂ ਬੱਗਾ ਨੂੰ ਕੋਈ ਨੋਟਿਸ ਨਹੀਂ
ਭੇਜਿਆ ਗਿਆ| ਉਨ੍ਹਾਂ ਕਿਹਾ ਕਿ ਬੱਗਾ ਨੂੰ ਪੱਗ
ਬੰਨ੍ਹਣ ਤੱਕ ਦਾ ਵੀ ਸਮਾਂ ਨਹੀਂ ਦਿੱਤਾ ਗਿਆ ਤੇ
ਪੁਲਿਸ ਵੱਲੋਂ ਕੁੱਟਮਾਰ ਕਰਕੇ ਬੱਗਾ ਦਾ
ਮੋਬਾਈਲ ਵੀ ਖੋਹਿਆ ਗਿਆ ਹੈ| ਦੂਜੇ ਪਾਸੇ
ਪੰਜਾਬ ਪੁਲਿਸ ਨੇ ਸਫਾਈ ਦਿੰਦਿਆਂ ਕਿਹਾ ਕਿ
ਉਨ੍ਹਾਂ ਵੱਲੋਂ ਬੱਗਾ ਨੂੰ ਲਗਾਤਾਰ ਨੋਟਿਸ ਭੇਜੇ ਗਏ
ਪਰ ਉਨ੍ਹਾਂ ਨੇ ਜਾਂਚ ‘ਚ ਸਹਿਯੋਗ ਨਹੀਂ ਦਿੱਤਾ|
ਪੁਲਿਸ ਦਾ ਕਹਿਣਾ ਹੈ ਕਿ ਅਸੀਂ ਕਾਨੂੰਨ
ਮੁਤਾਬਕ ਕਾਰਵਾਈ ਕਰਦੇ ਹੋਏ ਬੱਗਾ ਨੂੰ
ਗ੍ਰਿਫਤਾਰ ਕੀਤਾ ਹੈ| ਆਗੂ ਤਜਿੰਦਰ ਪਾਲ ਬੱਗਾ
ਨੂੰ ਪੁਲਿਸ ਦਿੱਲੀ ਤੋਂ ਮੋਹਾਲੀ ਲੈ ਕੇ ਆ ਰਹੀ ਸੀ
ਕਿ ਰਸਤੇ ਵਿਚ ਹਰਿਆਣਾ ਪੁਲਿਸ ਨੇ ਕਾਫਲੇ ਨੂੰ
ਰੋਕ ਲਿਆ ਗਿਆ ਤੇ ਉਸ ਕੋਲੋਂ ਪੁੱਛਗਿਛ ਕੀਤੀ
ਜਾ ਰਹੀ ਹੈ| ਬੱਗਾ ਨੂੰ ਦਿੱਲੀ ਤੋਂ ਮੁਹਾਲੀ
ਲਿਜਾਇਆ ਜਾ ਰਿਹਾ ਹੈ ਕਿਉਂਕਿ ਤਜਿੰਦਰ
ਬੱਗਾ ਖਿਲਾਫ ਮੋਹਾਲੀ ਵਿਚ ਮਾਮਲਾ ਦਰਜ
ਹੋਇਆ ਸੀ|

Have something to say? Post your comment