ਚੰਡੀਗੜ੍ਹ/ਜਲੰਧਰ, 11 ਮਈ (ਗੁਰਪ੍ਰੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਸੂਬਾ ਸਰਕਾਰ ਦਾ ਸਾਥ ਦੇਣ ਲਈ ਆਖਿਆ ਕਿਉਂਕਿ ਉਨ੍ਹਾਂ ਦੀ ਸਰਕਾਰ ਭਰਤੀ ਪ੍ਰਕਿਰਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ ਪੂਰਾ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ
ਬਣਾਇਆ ਜਾ ਸਕੇ ਕਿ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਵਿਚ ਕਿਸੇ ਤਰ੍ਹਾਂ ਦੀ ਕਾਨੂੰਨੀ ਅੜਚਣ ਪੈਦਾ ਨਾ ਹੋ ਸਕੇ| ਇੱਥੇ ਮਿਉਂਸਪਲ ਭਵਨ ਵਿਖੇ 26754 ਅਸਾਮੀਆਂ ਨੂੰ ਭਰਨ ਲਈ ਵਿਸਾਲ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰੰਤ ਬਾਅਦ 2373 ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪਣ ਲਈ ਕੀਤੇ ਗਏ ਇਕੱਠ ਨੂੰ ਸੰਬੋਧਨ
ਕਰਦਿਆਂ ਭਗਵੰਤ ਮਾਨ ਨੇ ਕਾਮਨਾ
ਕੀਤੀ ਕਿ ਸਾਡੇ ਨੌਜਵਾਨਾਂ ਨੂੰ
ਨਿਯੁਕਤੀ ਪੱਤਰ ਦੇਣ ਲਈ ਅਜਿਹੇ
ਸਮਾਗਮ ਲਗਾਤਾਰ ਹੁੰਦੇ ਰਹਿਣੇ
ਚਾਹੀਦੇ ਹਨ| ਉਨ੍ਹਾਂ ਨੇ ਰੋਸ ਪ੍ਰਗਟਾ
ਰਹੇ ਨੌਜਵਾਨਾਂ ਨੂੰ ਕਿਹਾ ਕਿ ਉਹ ਸਬਰ
ਰੱਖਣ ਅਤੇ ਕੁਝ ਸਮਾਂ ਉਡੀਕ ਕਰਨ
ਤਾਂ ਜੋ ਸਰਕਾਰ ਵੱਲੋਂ ਨਿਯੁਕਤੀ
ਪੱਤਰ ਜਾਰੀ ਕਰਨ ਲਈ ਲੋੜੀਂਦੀਆਂ
ਰਸਮਾਂ ਪੂਰੀਆਂ ਕੀਤੀਆਂ ਜਾ ਸਕਣ|
ਉਨ੍ਹਾਂ ਅੱਗੇ ਕਿਹਾ ਕਿ ਪ੍ਰਦਰਸ਼ਨ ਕਰ
ਰਹੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ
ਨਿਯੁਕਤੀ ਪੱਤਰ ਸੌਂਪਣ ਵਿੱਚ
ਕਾਹਲੀ ਨਾਲ ਕੀਤੀ ਗਈ ਕਾਰਵਾਈ
ਵਿਚ ਜੇਕਰ ਕੋਈ ਇਸ ਨੂੰ ਅਦਾਲਤ
ਵਿੱਚ ਚੁਣੌਤੀ ਦਿੰਦਾ ਹੈ ਤਾਂ ਇਸ
ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ
ਹੋਰ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ
ਹਨ| ਪਿਛਲੀਆਂ ਸਰਕਾਰਾਂ ‘ਤੇ
ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ
ਕਿਹਾ ਕਿ ਪਿਛਲੀਆਂ ਸਰਕਾਰਾਂ
ਆਪਣੇ ਕਾਰਜਕਾਲ ਦੇ ਆਖਰੀ ਦੋ
ਮਹੀਨਿਆਂ ਵਿੱਚ ਜੋ ਕੁਝ ਕਰਦੀਆਂ
ਰਹੀਆਂ ਹਨ, ਉਹੀ ਸਾਡੀ ਸਰਕਾਰ ਨੇ
ਸੁਰੂਆਤੀ ਦੋ ਮਹੀਨਿਆਂ ਵਿੱਚ ਕੀਤਾ
ਹੈ ,ਜਿਸ ਨਾਲ ਉਮੀਦਵਾਰਾਂ ਨੂੰ ਨਿਰੋਲ
ਮੈਰਿਟ ਅਤੇ ਉਨ੍ਹਾਂ ਦੀਆਂ ਵਿਦਿਅਕ
ਯੋਗਤਾਵਾਂ ਦੇ ਅਧਾਰ ‘ਤੇ ਨੌਕਰੀਆਂ
ਦੇਣ ਸਬੰਧੀ ਸਾਡੀ ਸਰਕਾਰ ਦੇ ਇਰਾਦੇ
ਸਪੱਸ਼ਟ ਹੋ ਜਾਂਦੇ ਹਨ| ਨਿਯੁਕਤੀ
ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ
ਨੂੰ ਵਧਾਈ ਦਿੰਦਿਆਂ ਭਗਵੰਤ ਮਾਨ ਨੇ
ਸਬੰਧਤ ਮੰਤਰੀਆਂ ਨੂੰ ਨਵ-ਨਿਯੁਕਤ
ਨੌਜਵਾਨਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ
ਨੇੜੇ ਤਾਇਨਾਤ ਕਰਨ ਲਈ ਕਿਹਾ ਤਾਂ
ਜੋ ਉਹ ਪੂਰੀ ਲਗਨ ਅਤੇ
ਇਮਾਨਦਾਰੀ ਨਾਲ ਆਪਣੀਆਂ
ਸੇਵਾਵਾਂ ਨਿਭਾ ਸਕਣ| ਇਸ ਦੇ ਉਲਟ
ਪਿਛਲੀਆਂ ਸਰਕਾਰਾਂ ਵੱਲੋਂ ਜਾਣਬੁੱਝ
ਕੇ ਸਰਕਾਰੀ ਮੁਲਾਜਮਾਂ ਨੂੰ ਤੰਗ-
ਪ੍ਰੇਸ਼ਾਨ ਕਰਨ ਲਈ ਦੂਰ-ਦੁਰਾਡੇ
ਦੀਆਂ ਥਾਵਾਂ ‘ਤੇ ਤਾਇਨਾਤ ਕੀਤਾ
ਜਾਂਦਾ ਸੀ| ਹਾਲਾਂਕਿ, ਉਨ੍ਹਾਂ ਨੇ
ਨੌਜਵਾਨਾਂ ਨੂੰ ਕਿਹਾ ਕਿ ਉਹ ਦੂਰਦੁਰਾਡੇ ਵਾਲੀਆਂ ਥਾਵਾਂ ‘ਤੇ
ਤਾਇਨਾਤੀ ਤੋਂ ਵੀ ਸੰਕੋਚ ਨਾ ਕਰਨ
ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਡਾ.
ਮਨਮੋਹਨ ਸਿੰਘ ਅਤੇ ਚੋਟੀ ਦੇ ਫਿਲਮੀ
ਸਿਤਾਰੇ ਅਮਿਤਾਭ ਬੱਚਨ ਅਤੇ
ਸ਼ਾਹਰੁਖ ਖਾਨ ਵਰਗੀਆਂ ਮਹਾਨ
ਹਸਤੀਆਂ ਨੇ ਆਪਣੇ ਕੈਰੀਅਰ ਵਿੱਚ
ਆਪਣੇ ਸੁਪਨਿਆਂ ਨੂੰ ਸਾਕਾਰ ਕਰਨ
ਲਈ ਆਪਣੇ ਘਰ-ਬਾਰ ਛੱਡੇ ਸਨ|
ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ
ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ
ਸਮਾਜ ਵਿੱਚ ਫੈਲੀ ਬੇਰੁਜਗਾਰੀ ਸਮਾਜ
ਵਿਰੋਧੀ ਗਤੀਵਿਧੀਆਂ ਨੂੰ ਜਨਮ
ਦਿੰਦੀ ਹੈ ਅਤੇ ਇਹ ਸਾਡੀ
ਵਚਨਬੱਧਤਾ ਹੈ ਕਿ ਸਾਡੇ ਨੌਜਵਾਨਾਂ
ਨੂੰ ਰੋਜਗਾਰ ਦੇ ਵੱਡੇ ਮੌਕੇ ਪ੍ਰਦਾਨ ਕੀਤੇ
ਜਾਣ ਤਾਂ ਜੋ ਉਹ ਕੁਰਾਹੇ ਨਾ ਪੈਣ
ਕਿਉਂਕਿ ‘ਵਿਹਲਾ ਮਨ ਸ਼ੈਤਾਨ ਦਾ
ਘਰ ਹੁੰਦਾ|’