ਭਾਰਤ ਦੀ ਪੁਰਸ਼ ਬੈਡਮਿੰਟਨ ਟੀਮ ਨੇ ਇਤਿਹਾਸ ਰਚ ਦਿੱਤਾ ਹੈ| ਉਨ੍ਹਾਂ ਨੇ ਫਾਈਨਲ ‘ਚ ਮਜਬੂਤ ਇੰਡੋਨੇਸ਼ਿਆਈ ਟੀਮ ਨੂੰ 3-0 ਨਾਲ ਹਰਾ ਕੇ ਪਹਿਲੀ ਵਾਰ
ਥਾਮਸ ਕੱਪ ਦਾ ਖਿਤਾਬ ਜਿੱਤਿਆ ਹੈ| ਇਸ ਜਿੱਤ ਤੋਂ ਬਾਅਦ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੁਰਸ਼ ਬੈਡਮਿੰਟਨ ਟੀਮ ਦੀ ਤਾਰੀਫ ਕੀਤੀ ਹੈ ਤੇ
ਉਨ੍ਹਾਂ ਨੂੰ ਵਧਾਈ ਦਿੱਤੀ ਹੈ| ਪੁਰਸ਼ ਬੈਡਮਿੰਟਨ ਟੀਮ ਦੀ ਇਸ ਜਿੱਤ ਤੋਂ ਬਾਅਦ ਪੀਐਮ ਮੋਦੀ ਨੇ ਵੀ ਉਨ੍ਹਾਂ ਦੀ ਤਾਰੀਫ ਕੀਤੀ ਤੇ ਟਵੀਟ ਕੀਤਾ| ‘ਭਾਰਤੀ ਬੈਡਮਿੰਟਨ ਮ
ਨੇ ਇਤਿਹਾਸ ਰਚ ਦਿੱਤਾ ਹੈ| ਭਾਰਤ ਦੇ ਥਾਮਸ ਕੱਪ ਜਿੱਤਣ ‘ਤੇ ਪੂਰਾ ਦੇਸ਼ ਉਤਸਾਹਿਤ ਹੈ| ਸਾਡੀ ਹੁਨਰਮੰਦ ਟੀਮ ਨੂੰ ਵਧਾਈ ਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ| ਇਹ ਜਿੱਤ ਆਉਣ ਵਾਲੇ ਕਈ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ| ਇਸ ਦੇ ਨਾਲ ਹੀ ਖੇਡ ਮੰਤਰਾਲੇ ਨੇ ਥਾਮਸ ਕੱਪ ਜੇਤੂ ਟੀਮ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ|