ਨਵੀਂ ਦਿੱਲੀ, 19 ਮਈ (ਏਜੰਸੀ)- ਵੀਰਵਾਰ ਦੁਪਹਿਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ਪ੍ਰਬੰਧਨ ਸੇਵਾਵਾਂ ਨੂੰ ਵਧਾਉਣ ਲਈ ਰਾਸਟਰੀ ਸੁਰੱਖਿਆ ਅਤੇ ਤਕਨਾਲੋਜੀ ਐਕਟ ਬਾਰੇ ਚਰਚਾ ਕੀਤੀ, ਬੁਨਿਆਦੀ ਢਾਂਚੇ ਦੇ ਮੁੱਦਿਆਂ ਸਮੇਤ ਹੋਰ ਮਾਮਲਿਆਂ ‘ਤੇ ਚਰਚਾ ਕੀਤੀ| ਉਨ੍ਹਾਂ ਕਿਹਾ ਕਿ ਦਰ ਵੱਲੋਂ ਸੁਰੱਖਿਆ ਬਲਾਂ ਦੀਆਂ 10 ਹੋਰ
ਕੰਪਨੀਆਂ ਮੁਹੱਈਆ ਕਰਵਾਈਆਂ ਜਾਣਗੀਆਂ|
ਇਸ ਤੋਂ ਪਹਿਲਾਂ ਦੱਸਿਆ ਗਿਆ ਸੀ ਕਿ ਇਸ ਮੀਟਿੰਗ ‘ਚ ਮੋਹਾਲੀ ‘ਚ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ‘ਤੇ ਚਰਚਾ ਹੋ
ਸਕਦੀ ਹੈ| ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਗੱਲ ਕੀਤੀ ਹੈ| ਉਨ੍ਹਾਂ ਭਰੋਸਾ ਦਿੱਤਾ ਕਿ ਹਰ ਤਰ੍ਹਾਂ ਦੀ ਮਦਦ
ਕੀਤੀ ਜਾਵੇਗੀ| ਮਾਨ ਨੇ ਕਿਹਾ ਕੀ ਸਾਨੂੰ ਪਹਿਲਾਂ
ਹੀ 10 ਕੰਪਨੀਆਂ ਅਤੇ ਮਿਲਟਰੀ ਦੀਆਂ ਫੋਰਸਾਂ
ਮਿਲ ਚੁੱਕੀਆਂ ਹਨ ਅਤੇ ਅੱਜ ਅਸੀਂ 10 ਦੀ ਮੰਗ
ਕੀਤੀ ਹੈ, ਜੋ ਸ਼ਾਮ ਤੱਕ ਮਿਲ ਜਾਵੇਗੀ| ਮਾਨ ਨੇ
ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸੁਰੱਖਿਆ ਨਾਲ
ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ|
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ
ਕਿ ਅਸੀਂ ਗ੍ਰਹਿ ਮੰਤਰੀ ਨੂੰ ਡਰੋਨ ਵਿਰੋਧੀ ਤਕਨੀਕ
ਲਈ ਬੇਨਤੀ ਕੀਤੀ ਹੈ| ਇਸ ‘ਤੇ ਅਮਿਤ ਸਾਹ ਨੇ
ਕਿਹਾ ਕਿ ਅਸੀਂ ਰਾਸ਼ਟਰੀ ਸੁਰੱਖਿਆ ਲਈ ਮਿਲ ਕੇ
ਕੰਮ ਕਰਾਂਗੇ| ਮਾਨ ਨੇ ਕਿਹਾ ਕਿ ਭਾਖੜਾ ਬਿਆਸ
ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਬਾਸਮਤੀ
ਦੀ ਫਸਲ ਅਤੇ ਪੰਜਾਬ ਕੋਟੇ ਦੇ ਮੁੱਦੇ ਸਮੇਤ ਕਈ ਹੋਰ
ਮਾਮਲੇ ਵੀ ਵਿਚਾਰੇ ਗਏ| ਪੰਜਾਬ ਦੀ ਅਮਨਕਾਨੂੰਨ ਦੀ ਸਥਿਤੀ ਅਤੇ ਹਾਲ ਹੀ ਵਿੱਚ ਪਟਿਆਲਾ
ਵਿੱਚ ਵਾਪਰੀ ਘਟਨਾ ਬਾਰੇ ਲੰਬੀ ਚਰਚਾ ਹੋਈ|
ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੇ ਮਾਮਲੇ ਨੂੰ ਲੈ
ਕੇ ਕੇਂਦਰ ਸਰਕਾਰ ਨੂੰ ਪੂਰਾ ਸਹਿਯੋਗ ਦਿੱਤਾ
ਜਾਵੇਗਾ| ਮਾਨ ਨੇ ਕਿਹਾ ਕਿ ਬਾਸਮਤੀ ਦੇ ਘੱਟੋ-
ਘੱਟ ਸਮਰਥਨ ਮੁੱਲ ਬਾਰੇ ਵੀ ਗੱਲਬਾਤ ਹੋਈ ਹੈ
ਅਤੇ ਗ੍ਰਹਿ ਮੰਤਰੀ ਨੂੰ ਕਿਹਾ ਗਿਆ ਹੈ ਕਿ ਅਜੇ ਤੱਕ
ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ,
ਜਿਸ ਨਾਲ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ,
ਇਸ ਬਾਰੇ ਗੱਲ ਕੀਤੀ ਗਈ ਹੈ| ਕਿਸਾਨਾਂ ਨਾਲ
ਸਬੰਧਤ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ
ਅਤੇ ਤੱਥ ਸਾਂਝੇ ਕੀਤੇ ਗਏ|