ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਹੈ| ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ| ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ| ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ| ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਲਈ 108 ਕਰੋੜ ਦੀ ਵਿਵਸਥਾ ਕੀਤੀ ਹੈ| ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਰ ਜਿਲ੍ਹੇ ਵਿੱਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕੀਤੇ ਜਾਣਗੇ|
ਇਸ ਦੇ ਨਾਲ ਹੀ ਪੰਜਾਬ ਦੇ ਮੋਹਾਲੀ ਵਿੱਚ
ਇੱਕ ਨਵੀਂ ਜੇਲ੍ਹ ਬਣਾਈ ਜਾਵੇਗੀ ਜਿਸ ਵਿੱਚ ਹਰ
ਚੀਜ ਆਧੁਨਿਕ ਤਕਨੀਕ ਨਾਲ ਲੈਸ ਹੋਵੇਗੀ|
ਇਸ ਤੋਂ ਇਲਾਵਾ ਦੇਸ਼ ਦੀਆਂ ਫੌਜਾਂ ਵਿੱਚ
ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ
500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ
ਦਿੱਤੇ ਜਾਣਗੇ| ਇਸ ਲਈ 130 ਕਰੋੜ ਰੁਪਏ ਦੀ
ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ
11% ਵੱਧ ਹੈ| ਇਸ ਦੇ ਨਾਲ ਪੰਜਾਬ ਸਰਕਾਰ ਨੇ
ਬਜਟ ਵਿੱਚ ਪੰਜਾਬ ਦੇ ਉਦਯੋਗਿਕ ਵਿਕਾਸ ਲਈ
3163 ਕਰੋੜ ਰੁਪਏ ਰੱਖੇ ਗਏ ਹਨ ਜੋ ਪਿਛਲੇ ਸਾਲ
ਨਾਲੋਂ 48.06% ਵੱਧ ਹਨ| ਪੰਜਾਬ ਦੇ ਵਪਾਰੀਆਂ
ਲਈ ਵੱਖਰੀ ਕਮਿਸ਼ਨ ਬਣੇਗਾ| ਪੰਜਾਬ ਵਿੱਚ
ਉਦਯੋਗਿਕ ਫੋਕਲ ਪੁਆਇੰਟ ਲਈ 100 ਕਰੋੜ
ਰੁਪਏ ਰੱਖੇ ਹਨ| ਪੰਜਾਬ ਦੇ ਉਦਯੋਗਾਂ ਨੂੰ ਬਿਜਲੀ
ਸਬਸਿਡੀ ਜਾਰੀ ਰਹੇਗੀ ਜਿਸ ਲਈ 2503 ਕਰੋੜ
ਰੁਪਏ ਜਾਰੀ ਰਹਿਣਗੇ|
ਇਸ ਤੋਂ ਇਲਾਵਾ ਸਹਿਕਾਰੀ ਖੇਤਰ ਲਈ
1170 ਕਰੋੜ ਰੁਪਏ ਰੱਖੇ ਹਨ ਜੋ ਪਿਛਲੇ ਸਾਲ
ਨਾਲੋਂ 35.67% ਵੱਧ ਹੈ| ਪੰਜਾਬ ਰਾਜ ਸਹਿਕਾਰੀ
ਖੇਤੀਬਾੜੀ ਵਿਕਾਸ ਬੈਂਕ ਨੂੰ 688 ਕਰੋੜ ਰੁਪਏ
ਦੱਤੇ ਹਨ| ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ
ਦਿਨ ‘ਤੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ‘ਚ
50000 ਬੂਟੇ ਤੇ 115 ਤ੍ਰਿਵੇਣੀ ਦੇ ਬੂਟੇ ਲਗਾਏ
ਜਾਣਗੇ| ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ
ਐਲਾਨ ਕੀਤੇ ਹੈ ਕਿ ਪੰਜਾਬ ਵਿੱਚ 26 ਹਜਾਰ ਤੋਂ
ਵੱਧ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ|
ਇਸ ਲਈ 714 ਕਰੋੜ ਰੁਪਏ ਰੱਖੇ ਗਏ ਹਨ| ਇਸ
ਦੇ ਨਾਲ ਹੀ ਪੰਜਾਬ ਦੇ 36000 ਕੱਚੇ ਮੁਲਾਜਮ
ਪੱਕੇ ਕੀਤੇ ਜਾਣਗੇ|