Monday, February 24, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਮੱਤੇਵਾੜਾ ਜੰਗਲਾਂ ਨੇੜੇ ਕੋਈ ਸਨਅਤੀ ਇਕਾਈ ਸਥਾਪਤ ਨਹੀਂ ਹੋਵੇਗੀ : ਮੁੱਖ ਮੰਤਰੀ

July 12, 2022 10:03 AM

ਚੰਡੀਗੜ੍ਹ, 11 ਜੁਲਾਈ (ਬਿੳੂਰੋ)- ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਦੇ ਜੰਗਲਾਂ ਤੇ ਬਹੁਮੱਲੇ ਜਲ ਸਰੋਤਾਂ ਨੂੰ ਬਚਾਉਣ ਲਈ ਮੱਤੇਵਾੜਾ ਦੇ ਜੰਗਲਾਂ ਨੇੜੇ ਤਜਵੀਜ਼ਤ ਥਾਂ ਉਤੇ ਕੋਈ ਸਨਅਤੀ ਇਕਾਈ ਨਹੀਂ ਲੱਗੇਗੀ| ਮੱਤੇਵਾੜਾ ਜੰਗਲ ਬਾਰੇ ਜਨਤਕ ਐਕਸ਼ਨ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ, ਮੈਂ ਸਪੱਸ਼ਟ ਤੌਰ ਉਤੇ ਦੱਸਣਾ ਚਾਹੁੰਦਾ ਹਾਂ ਕਿ ਨਾ ਸਿਰਫ਼ ਮੱਤੇਵਾੜਾ, ਸਗੋਂ ਸੂਬਾ ਸਰਕਾਰ ਪੰਜਾਬ ਦੇ ਕਿਸੇ ਵੀ ਦਰਿਆ ਦੇ ਕੰਢੇ ਉਤੇ ਕੋਈ
ਸਨਅਤ ਲਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਤਾਂ ਕਿ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ| ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਸਾਬਕਾ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਇਸ ਪ੍ਰਾਜੈਕਟ ਦੇ ਸਾਰੇ ਪੱਖਾਂ ਨੂੰ ਘੋਖੇ ਬਗੈਰ ਇਕ ਹਜ਼ਾਰ ਏਕੜ ਜਗ੍ਹਾ ਵਿੱਚ ਟੈਕਸਟਾਈਲ ਪਾਰਕ ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ| ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੀ ਪ੍ਰਸਤਾਵਿਤ ਥਾਂ ਮੱਤੇਵਾੜਾ ਜੰਗਲਾਂ ਦੇ ਨੇੜੇ ਅਤੇ ਸਤਲੁਜ ਦਰਿਆ ਦੇ ਕੰਢੇ ਉਤੇ ਹੈ ਪਰ ਇਸ ਪ੍ਰਾਜੈਕਟ ਨਾਲ ਸੂਬੇ ਦੇ
ਵਾਤਾਵਰਨ ਉਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਕੈਪਟਨ ਸਰਕਾਰ ਨੇ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ| ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਦਰੱਖਤ ਵੱਢੇ ਜਾਣਗੇ, ਸਗੋਂ ਇਸ ਨਾਲ ਦਰਿਆਈ ਪਾਣੀ ਵਿੱਚ ਵੱਡੇ ਪੱਧਰ ਉਤੇ ਪ੍ਰਦੂਸ਼ਣ ਫੈਲੇਗਾ, ਜਿਹੜਾ ਇਸ ਖਿੱਤੇ ਵਿੱਚ ਜੰਗਲੀ ਜੀਵਨ ਦੇ ਨਾਲ-ਨਾਲ ਮਨੁੱਖੀ ਜੀਵਨ ਲਈ ਘਾਤਕ ਸਿੱਧ ਹੋਵੇਗਾ| ਉਨਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਬਾਅਦ ਉਨ੍ਹਾਂ
ਦੀ ਸਰਕਾਰ ਨੇ ਪ੍ਰਾਜੈਕਟ ਦੀ ਡੂੰਘਾਈ ਨਾਲ ਘੋਖ ਕੀਤੀ ਤੇ
ਪਾਇਆ ਕਿ ਇਸ ਨਾਲ ਇਲਾਕੇ ਦਾ ਵਾਤਾਵਰਨਕ ਤਾਵਜ਼ਨ
ਵਿਗੜੇਗਾ| ਉਨ੍ਹਾਂ ਕਿਹਾ ਕਿ ਵਾਤਾਵਰਨ ਤੇ ਮਨੁੱਖੀ ਜੀਵਨ
ਉਤੇ ਇਸ ਪ੍ਰਾਜੈਕਟ ਦੇ ਮਾੜੇ ਪ੍ਰਭਾਵਾਂ ਨੂੰ ਧਿਆਨ ’ਚ
ਰੱਖਦਿਆਂ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਜ਼ਮੀਨ
ਉਤੇ ਕੋਈ ਸਨਅਤੀ ਇਕਾਈ ਨਹੀਂ ਲੱਗੇਗੀ| ਭਗਵੰਤ ਮਾਨ
ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਲੀ
ਨੂੰ ਕਿਸੇ ਵੀ ਕੀਮਤ ਉਤੇ ਬਚਾਏਗੀ| ਮੁੱਖ ਮੰਤਰੀ ਨੇ ਕਿਹਾ ਕਿ
ਸੂਬਾ ਸਰਕਾਰ ਇਸ ਪ੍ਰਸਤਾਵਿਤ ਟੈਕਸਟਾਈਲ ਪਾਰਕ ਲਈ
ਕਿਸੇ ਹੋਰ ਥਾਂ ਉਤੇ ਜ਼ਮੀਨ ਦੇਣ ਲਈ ਤਿਆਰ ਹੈ ਪਰ ਸ਼ਰਤ
ਇਹ ਹੈ ਕਿ ਇਸ ਨਾਲ ਸੂਬੇ ਦਾ ਪਾਣੀ ਪ੍ਰਦੂਸ਼ਿਤ ਨਾ ਹੋਵੇ|
ਭਗਵੰਤ ਮਾਨ ਨੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ
ਪ੍ਰਦੂਸ਼ਣ ਮੁਕਤ ਕਰਨ ਲਈ ਵਾਤਾਵਰਨਕ ਪ੍ਰਦੂਸ਼ਣ ਨੂੰ ਠੱਲ੍ਹ
ਪਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ|

Have something to say? Post your comment

More from Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ