ਫਰੀਦਕੋਟ, 24 ਜੁਲਾਈ (ਏਜੰਸੀ)- ਬੇਅਦਬੀ ਤੇ ਗੋਲੀ ਕਾਂਡ ਬਾਰੇ ਇੰਨਸਾਫ ਲਈ ਪੰਜਾਬ ਸਰਕਾਰ ਨੇ ਇੰਨਸਾਫ ਮੋਰਚੇ ਤੋਂ ਛੇ ਮਹੀਨੇ ਦਾ ਸਮਾਂ ਮੰਗਿਆ ਹੈ| ਗੋਲੀ
ਕਾਂਡ ਦੇ ਪੀੜਤ ਪਰਿਵਾਰਾਂ ਤੇ ਧਾਰਮਿਕ ਜਥੇਬੰਦੀਆਂ ਨੇ ਹੋਰ ਸਮਾਂ ਦੇਣ ਤੋਂ ਇੰਨਕਾਰ ਕਰ ਦਿੱਤਾ ਹੈ| ਦੱਸ ਦਈਏ ਕਿ ਇੰਨਸਾਫ ਮੋਰਚੇ ਦੇ ਅਲਟੀਮੇਟਮ ਦਾ ਸਮਾਂ ਖਤਮ ਹੋਣ ਮਗਰੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਟੀਮ ਬਹਿਬਲ ਕਲਾਂ ਪਹੁੰਚੀ| ਪੰਜਾਬ ਸਰਕਾਰ ਦੀ ਟੀਮ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦੇਣ ਲਈ 6 ਮਹੀਨੇ ਦਾ ਸਮਾਂ ਮੰਗਿਆ| ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਤੇ ਧਾਰਮਿਕ ਜਥੇਬੰਦੀਆਂ ਨੇ ਹੋਰ ਸਮਾਂ ਦੇਣ ਤੋਂ ਇੰਨਕਾਰ ਕਰ ਦਿੱਤਾ| ਸਿੱਖ ਜਥੇਬੰਦੀਆਂ ਨੇ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ| ਹੁਣ 31 ਅਗਸਤ ਨੂੰ ਜਥੇਬੰਦੀ ਮੋਰਚੇ ਦੀ ਵੱਡੀ ਮੀਟਿੰਗ ਕਰਕੇ ਫੈਸਲਾ ਲਿਆ ਜਾਏਗਾ|
ਦੱਸ ਦਈਏ ਕਿ ਬੇਅਦਬੀ ਦੇ ਮੁੱਦੇ ਨੂੰ
ਲੈ ਕੇ ਮਾਨ ਸਰਕਾਰ ਇੱਕ ਵਾਰ ਫਿਰ
ਘਿਰਦੀ ਨਜਰ ਆ ਰਹੀ ਹੈ| ਚਾਰ ਮਹੀਨੇ
ਬਾਅਦ ਵੀ ਮਾਮਲੇ ‘ਚ ਕੋਈ ਵੱਡੀ
ਕਾਰਵਾਈ ਨਾ ਕੀਤੇ ਜਾਣ ‘ਤੇ ਇੰਨਸਾਫ
ਮੋਰਚੇ ‘ਚ ਸਰਕਾਰ ਖਿਲਾਫ ਰੋਸ ਹੈ|
ਬਰਗਾੜੀ ਬੇਅਦਬੀ ਕਾਂਡ ਦੇ ਸਾਜਿਸ਼ਕਾਰਾਂ
ਤੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ
ਬਰਗਾੜੀ ਇੰਨਸਾਫ ਸੰਘਰਸ਼ ਮੋਰਚਾ ਵੱਲੋਂ
ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ
ਦਿੱਤਾ ਗਿਆ ਸੀ ਜਿਸ ਦਾ ਸਮਾਂ ਅੱਜ
ਯਾਨੀ 24 ਜੁਲਾਈ ਨੂੰ ਖਤਮ ਹੋ ਗਿਆ ਹੈ|
ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ
ਸਿੰਘ ਨੇ ਇੰਟਰਨੈੱਟ ਮੀਡੀਆ ‘ਤੇ ਵੀਡੀਓ
ਅਪਲੋਡ ਕਰਕੇ ਸਿੱਖ ਕੌਮ ਦੇ ਨੁਮਾਇੰਦਿਆਂ
ਨੂੰ 24 ਜੁਲਾਈ ਨੂੰ ਮੋਰਚੇ ਵਾਲੀ ਥਾਂ ‘ਤੇ
ਪਹੁੰਚਣ ਦਾ ਸੱਦਾ ਦਿੱਤਾ ਸੀ ਤਾਂ ਜੋ ਉਹ
ਕੈਬਨਿਟ ਮੰਤਰੀਆਂ ਜਾਂ ਵਫਦ ਤੋਂ ਸਵਾਲਜਵਾਬ ਕਰ ਸਕਣ| ਪੰਜਾਬ ਵਿੱਚ ਸਾਲ
2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ
ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ
ਜਿਸ ਦੇ ਵਿਰੋਧ ‘ਚ ਪ੍ਰਦਰਸਨ ਕਰ ਰਹੇ ਸਿੱਖ
ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ
ਚਲਾਈਆਂ ਗਈਆਂ| ਇਨ੍ਹਾਂ ਕੇਸਾਂ ਵਿੱਚ
ਅਜੇ ਤੱਕ ਇੰਨਸਾਫ ਨਹੀਂ ਮਿਲਿਆ| ਇਸ
ਖਿਲਾਫ ਸੁਖਰਾਜ ਸਿੰਘ ਦੀ ਅਗਵਾਈ ਹੇਠ
ਇੰਨਸਾਫ ਮੋਰਚਾ ਚੱਲ ਰਿਹਾ ਹੈ|
ਰਿਪੋਰਟ ਸੌਂਪਣ ਦੇ ਬਾਅਦ ਸਰਕਾਰ
ਵੱਲੋਂ ਇਸ ਮਾਮਲੇ ‘ਚ ਅਜੇ ਤੱਕ ਕੋਈ
ਵੱਡੀ ਕਾਰਵਾਈ ਨਾ ਕੀਤੇ ਜਾਣ ‘ਤੇ
ਇੰਨਸਾਫ ਮੋਰਚੇ ਨੇ ਵੱਡੇ ਸੰਘਰਸ਼ ਦੀ
ਤਿਆਰੀ ਕਰ ਲਈ ਹੈ| ਉਨ੍ਹਾਂ ਸੜਕ ਜਾਮ
ਕਰਨ ਦੀ ਕੋਸ਼ਿਸ਼ ਕੀਤੀ ਪਰ ਉਦੋਂ ਵੀ
ਸਰਕਾਰ ਵੱਲੋਂ 10 ਦਿਨਾਂ ਦਾ ਸਮਾਂ ਮੰਗਿਆ
ਗਿਆ ਸੀ|