ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਚੋਂ ਇਕ 5 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਤੇ ਮੌਜੂਦ ਸ਼ਰਧਾਲੂਆਂ ਦੇ ਮਨਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ| ਜਿਉਂ ਹੀ ਪ੍ਰਬੰਧਕਾਂ ਨੂੰ ਪਤਾ ਲੱਗਾ ਉਨ੍ਹਾਂ ਲਾਸ਼ ਨੂੰ ਥਾਣਾ ਕੋਤਵਾਲੀ ਗਲਿਆਰਾ ਚੌਕੀ ਨੂੰਸਪੁਰਦ ਕਰ ਦਿੱਤਾ| ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਗੋਲਡਨ ਟੈਂਪਲ ਪਲਾਜ਼ਾ ਵਿਚੋਂ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ ਹੈ|
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ
ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ
ਕਾਰਨਾਂ ਦਾ ਪਤਾ ਲੱਗੇਗਾ| ਸ਼੍ਰੋਮਣੀ
ਕਮੇਟੀ ਨੇ ਸੰਗਤ ਨੂੰ ਅਪੀਲ ਕੀਤੀ ਕਿ
ਜੇਕਰ ਕੋਈ ਵੀ ਇਸ ਬੱਚੀ ਨੂੰ ਜਾਣਦਾ
ਹੈ ਜਾਂ ਇਸ ਬੱਚੀ ਨਾਲ ਸਬੰਧਤ ਕਿਸੇ
ਵੀ ਤਰ੍ਹਾਂ ਦੀ ਜਾਣਕਾਰੀ ਹੋਵੇ ਤਾਂ
ਦਫਤਰ ਸ੍ਰੀ ਦਰਬਾਰ ਸਾਹਿਬ (ਸੰ: ਨੰ:
9781130219) ਦੱਸਣ ਦੀ
ਕ੍ਰਿਪਲਾਤਾ ਕਰਨੀ| ਸੀਸੀਟੀਵੀ ਫੁਟੇਜ
‘ਚ ਇਸ ਬੱਚੀ ਨਾਲ ਸ਼ੱਕੀ ਔਰਤ
ਦੇਖੀ ਗਈ, ਜੇ ਇਸ ਬਾਰੇ ਵੀ ਕਿਸੇ
ਕੋਲ ਜਾਣਕਾਰੀ ਹੋਵੇ ਤਾਂ ਉਕਤ ਨੰਬਰ
ਉੱਤੇ ਜਾਂ ਕੋਤਵਾਲੀ ਗਲਿਆਰਾ ਚੌਂਕੀ
ਪਾਸ ਸਾਂਝੀ ਕਰਨੀ|