ਚੰਡੀਗੜ੍ਹ, 16 ਅਗਸਤ (ਬਿੳੂਰੋ) - ਭਗਵੰਤ ਮਾਨ ਸਰਕਾਰ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ| ਆਪ ਸਰਕਾਰ ਦੇ ਪੰਜ ਮੰਤਰੀਆਂ ਨੇ ਪੰਜ ਮਹੀਨੇ ਪੂਰੇ ਹੋਣ ‘ਤੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ| ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ| ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਪ੍ਰੈਸ ਕਾਨਫਰੰਸ ਵਿੱਚ ਸਰਕਾਰ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ| ਪ੍ਰੈੱਸ ਕਾਨਫਰੰਸ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਧਾਲੀਵਾਲ ਅਤੇ ਚੇਤਨ ਸਿੰਘ ਜੌੜਾਮਾਜਰਾ ਵੀ ਸਾਮਲ ਹੋਏ| ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜ ਮਹੀਨਿਆਂ ਵਿੱਚ 10,739 ਕਰੋੜ ਰੁਪਏ ਦਾ ਕਰਜਾ ਲਿਆ ਹੈ| ਪੰਜ ਮਹੀਨਿਆਂ ਵਿੱਚ ਸਰਕਾਰ ਨੇ 12,339 ਕਰੋੜ ਰੁਪਏ ਦੇ ਕਰਜੇ ਵਾਪਸ ਕੀਤੇ ਹਨ| ਇਸ ਨਾਲ ਜੀਐਸਟੀ ਕੁਲੈਕਸਨ ਵਿੱਚ 24.15 ਫੀਸਦੀ ਦਾ ਵਾਧਾ ਹੋਇਆ ਹੈ|
ਪੰਜ ਮਹੀਨਿਆਂ ਵਿੱਚ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਹੈ|
ਸੂਬੇ ਵਿੱਚ 842 ਨਵੇਂ ਡਾਕਟਰ ਨਿਯੁਕਤ ਕੀਤੇ ਗਏ ਹਨ| ਸਿੱਖਿਆ ਤੇ ਜੇਲ੍ਹ ਮੰਤਰੀ
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਪੰਜ ਮਹੀਨਿਆਂ ਵਿੱਚ ਜੇਲ੍ਹਾਂ ਵਿੱਚੋਂ 2829
ਮੋਬਾਈਲ ਬਰਾਮਦ ਹੋਏ ਹਨ| ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ
9053 ਜਮੀਨ ਹੁਣ ਤੱਕ ਕਬਜੇ ਤੋਂ ਛੁਡਾਈ ਗਈ ਹੈ| ਇਸ ਤੋਂ ਇਲਾਵਾ ਪੰਜਾਬ
ਵਿੱਚ ਖੁੱਲ੍ਹੇ ਵਿੱਚ ਜਮੀਨਾਂ ਦੀ ਬੋਲੀ ਸੁਰੂ ਕੀਤੀ ਹੈ| ਉਨ੍ਹਾਂ ਅੱਗੇ ਕਿਹਾ ਕਿ 1760
ਕਰੋੜ ਰੁਪਏ ਕੇਂਦਰ ਕੋਲ ਸਨ ਜੋ ਪੰਜਾਬ ਦੀਆਂ ਮੰਡੀਆਂ ਵਿੱਚ ਆ ਰਹੇ ਹਨ| ਪੰਜਾਬ
ਦੀ ਪਸੂ ਮੰਡੀ ‘ਤੇ ਕੰਮ ਕੀਤਾ ਗਿਆ|