ਪੰਜਾਬ ਦੀ ਮਾਨ ਸਰਕਾਰ ਨੇ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ| ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦਾ ਬਕਾਇਆ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ| ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸ਼ੂਗਰਫੈਡ ਨੂੰ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ| ਦੱਸ ਦਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਨੇ ਗੰਨਾ ਕਿਸਾਨਾਂ
ਨਾਲ ਵਾਅਦਾ ਕੀਤਾ ਸੀ ਉਹ 7 ਸਤੰਬਰ ਤੱਕ ਬਕਾਇਆ ਰਾਸ਼ੀ ਜਾਰੀ ਕਰ ਦੇਣਗੇ| ਪੰਜਾਬ ਦੀਆਂ ਸਰਕਾਰੀ ਮਿੱਲਾਂ ਉਤੇ ਕਿਸਾਨਾਂ ਦੀ ਰਾਸ਼ੀ ਬਕਾਇਆ ਸੀ| ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ 200
ਕਰੋੜ ਰੁਪਏ ਦੇ ਚੁੱਕੀ ਹੈ| ਹੁਣ ਸਰਕਾਰੀ ਸ਼ੂਗਰ ਮਿੱਲਾਂ ਉਤੇ ਕਿਸਾਨਾਂ
ਦੀ ਕੋਈ ਬਕਾਇਆ ਰਾਸ਼ੀ ਨਹੀਂ ਹੈ|
ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ
ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ
ਅਗਵਾਈ ਹੇਠ ਸੂਬੇ ਦੀ ਵਿੱਤੀ ਸਿਹਤ ਬਿਲਕੁਲ ਠੀਕ ਹੈ ਅਤੇ ਖਜਾਨੇ
ਵੱਲੋਂ ਅੱਜ 3,400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨ ਜਾਰੀ ਕੀਤੇ
ਗਏ ਹਨ|