ਜ਼ਿਲ੍ਹਾ ਜਲੰਧਰ ਦੇ ਕਸਬਾ ਲੋਹੀਆਂ ਖਾਸ ਦੇ ਪਿੰਡ ਜੱਕੋਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ (ਰਜ਼ਿ:) ਵੱਲੋਂ ਜੱਕੋਪੁਰ ਕਲਾਂ’ ਵਲੋਂ ਕਰਵਾਏ ਜਾਂਦੇ ਕਬੱਡੀ ਕੱਪ ਦੀਆਂ ਰੌਣਕਾਂ ਦਾ ਜਦੋਂ ਸਿਖਰ ਸੀ ਤਾਂ ਬਹੁਤ ਹੀ ਮਨਹੂਸ ਖ਼ਬਰ ਸੁਣਨ ਨੂੰ ਮਿਲੀ ਕਿ ਇਸੇ ਟੂਰਨਾਮੈਂਟ ’ਚ ਖੇਡ ਰਹੇ ਸਟਾਰ ਕਬੱਡੀ ਖਿਡਾਰੀ ਅਮਰ ਘੱਸ ਵਾਸੀ ਘੱਸਪੁਰ (ਗੁਰਦਾਸਪੁਰ) ਨੂੰ ਅਚਾਨਕ ਸੱਟ ਲਗਣ ਉਪਰੰਤ ਉਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ।
9ਵੇਂ ਨੌਰਥ ਫੈੱਡਰੇਸ਼ਨ ਕਬੱਡੀ ਕੱਪ’ ਕਰਵਾ ਰਹੇ ਪਿੰਡ ਜੱਕੋਪੁਰ ਕਲਾਂ ਦੇ ਪ੍ਰਬੰਧਕਾਂ ਨੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨ ਪੁੱਜੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਰਤਨ ਸਿੰਘ ਕਾਕੜ ਕਲਾਂ ਦੀ ਹਾਜ਼ਰੀ ਵਿਚ ਹੀ ਟੂਰਨਾਮੈਂਟ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ।